ਨਾਭਾ(ਜਗਜੀਤ ਸਿੰਘ): ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਦੋ ਸਾਲਾਂ ‘ਚ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਨਾਭਾ ‘ਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਹਨ। ਇਸ ਨੂੰ ਦੇਖਦੇ ਹੋਏ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਆਪਣੇ ਉਮੀਦਵਾਰਾਂ ਨੂੰ ਲੋਕ ਸਭਾ ਵਿਚ ਭੇਜਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਮੀਦਵਾਰ ਡਾ: ਬਲਵੀਰ ਸਿੰਘ ਕੈਬਨਿਟ ਮੰਤਰੀ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਨਾਭਾ ਗੁਰਦੇਵ ਸਿੰਘ ਦੇਵ ਮਾਨ ਨੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਉਮੀਦਵਾਰ ਡਾ: ਬਲਵੀਰ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨਾਭਾ ਨਾਲ ਸਬੰਧਿਤ ਸਮੂਹ ਅਹੁਦੇਦਾਰਾਂ ਅਤੇ ਬਲਾਕ ਪ੍ਰਧਾਨਾਂ ਅਤੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨਾਂ ਦੀ ਮੀਟਿੰਗ ਵਿਧਾਇਕ ਦਫ਼ਤਰ ਨਾਭਾ ਵਿਖੇ ਹੋਈ |
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਪੰਜਾਬ ਭਰ ਵਿੱਚ ਲੋਕ ਭਲਾਈ ਸਕੀਮਾਂ ਚਲਾ ਰਹੇ ਹਨ, ਜਿਸ ਨਾਲ ਲੋਕ ਖੁਸ਼ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਨੌਜਵਾਨ ਪੀੜ੍ਹੀ ਅਤੇ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਲੋਕ ਸਭਾ ਉਮੀਦਵਾਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਇਮਾਨਦਾਰ ਹਨ |
ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਮੀਦਵਾਰ ਨੂੰ ਵੱਡੀ ਲੀਡ ਨਾਲ ਫਤਵਾ ਦੇ ਕੇ ਲੋਕ ਸਭਾ ਵਿੱਚ ਭੇਜਿਆ ਜਾਵੇ। ਇਸ ਮੌਕੇ ਮੇਘ ਚੰਦ ਸ਼ੇਰਮਾਜਰਾ ਜਿਲਾ ਦਿਹਾਤੀ ਪ੍ਰਧਾਨ ਪਟਿਆਲਾ ਉਚੇਚੇ ਤਰੇ ਤੋਂ ਪਹੁੰਚੇ। ਉਨ੍ਹਾਂ ਨੇ ਇਸ ਮੀਟਿੰਗ ਵਿੱਚ ਵਰਕਰਾਂ, ਆਗੂਆਂ ਅਤੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ। ਇਸ ਮੱਕੇ ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ ਭਾਦਸੋਂ, ਗੁਰਦੀਪ ਸਿੰਘ ਟਿਵਾਣਾ, ਤੇਜਿੰਦਰ ਸਿੰਘ ਖਹਿਰਾ, ਰਜਿੰਦਰ ਸਿੰਘ ਮੋਹਲ, ਸੁਖਵਿੰਦਰ ਸਿੰਘ ਦੁਲੱਦੀ, ਗੁਰਦੀਪ ਕਰੋ ਕਲੱਰਮਾਜਰੀ, ਕਮਲ ਭਾਦਸੋ, ਮੇਜਰ ਸਿੰਘ ਤੁੰਗਾ, ਭਲਿੰਦਰ ਸਿੰਘ, ਭੋਲਾ ਮਾਨ, ਰੁਪਿੰਦਰ ਸਿੰਘ ਭਾਦਸੋਂ, ਡਾ ਸੁਖਦੇਵ ਸਿੰਘ ਸੰਧੂ, ਗੋਨਾ ਗਰਗ, ਸੂਬੇਦਾਰ ਗੁਰਿੰਦਰ ਸਿੰਘ, ਧਰਮਿੰਦਰ ਸਿੰਘ ਸੁੱਖੇਵਾਲ, ਭੁਪਿੰਦਰ ਸਿੰਘ ਕੱਲਰਮਾਜਰੀ, ਜਗਵਿੰਦਰ ਸਿੰਘ ਪੂਨੀਆ, ਨਰਿੰਦਰ ਜੋਸੀ, ਨਵਜੋਤ ਸਿੰਘ ਪੂਨੀਆਂ,ਪੰਕਜ ਪੱਪੂ, ਕੋਂਸਲਰ ਹਰਪ੍ਰੀਤ ਸਿੰਘ, ਜਸਵੀਰ ਸਿੰਘ ਵਜੀਦਪੁਰ, ਤਰਨ ਖਨੌੜਾ, ਅਰਮਾਨ ਨਾਭਾ, ਨਿਰਭੇ ਸਿੰਘ ਘੁੰਡਰ, ਸੁਖਦੀਪ ਸਿੰਘ ਖਹਿਰਾ, ਗੁਰਚਰਨ ਸਿੰਘ ਲੁਹਾਰਮਾਜਰਾ, ਗੁਪਾਲ ਸਿੰਘ ਖਨੌੜਾ, ਸਤਨਾਮ ਸਿੰਘ ਅਗੇਤਾ, ਵਰਿੰਦਰ ਸਿੰਘ ਕਕਰਾਲਾ, ਵਿੱਕੀ ਭਾਦਸੋਂ, ਆਦਿ ਪਾਰਟੀ ਦੇ ਵਰਕਰ ਅਤੇ ਆਗੂ ਹਾਜ਼ਰ ਸਨ।