ਐਫਆਈਆਰ ਰੱਦ ਕਰਨ ਬਦਲੇ ਪੈਸਿਆਂ ਦੀ ਕੀਤੀ ਮੰਗ
ਪਟਿਆਲਾ/ਭਾਦਸੋਂ -: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਕੇ ਭਾਦਸੋਂ ਥਾਣੇ ਦੇ ਇੰਚਾਰਜ ਇੰਦਰਜੀਤ ਸਿੰਘ ਅਤੇ ਉਸ ਦੇ ਸਾਥੀ ਏ.ਐਸ.ਆਈ.ਅਮਰਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਮੰਗਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਮਨ ਸਿੰਘ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਉਕਤ ਦੋ ਪੁਲਿਸ ਮੁਲਾਜ਼ਮਾਂ ਦੇ ਖਿਲਾਫ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਸ਼ਿਕਾਇਤਕਰਤਾ ਹਰਮਨ ਸਿੰਘ ਨੇ ਦੋਸ਼ ਲਾਇਆ ਸੀ ਕਿ ਉਸ ਦੇ ਖਿਲਾਫ਼ ਤੇ ਹੋਰਾਂ ਖ਼ਿਲਾਫ਼ ਥਾਣਾ ਭਾਦਸੋਂ ਵਿੱਚ ਕੇਸ ਦਰਜ ਸੀ।
ਇਸ ਮਾਮਲੇ ਵਿੱਚ ਉਕਤ ਐੱਸਐੱਚਓ ਅਤੇ ਏਐੱਸਆਈ ਨੇ ਉਸ ਦੀ ਮਦਦ ਕਰਨ ਬਦਲੇ ਉਸ ਤੋਂ 50 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਸਨ। ਉਸ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਹੋਏ ਸਮਝੌਤੇ ਤੋਂ ਬਾਅਦ ਹੁਣ ਦੋਵੇਂ ਪੁਲੀਸ ਅਧਿਕਾਰੀ ਉਕਤ ਐਫਆਈਆਰ ਰੱਦ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 35 ਹਜ਼ਾਰ ਰੁਪਏ ਅਤੇ ਰਿਸ਼ਵਤ ਦੀ ਮੰਗ ਕਰ ਰਹੇ ਸਨ। ਜਾਂਚ ਦੌਰਾਨ 35 ਹਜ਼ਾਰ ਰੁਪਏ ਹੋਰ ਮੰਗਣ ਅਤੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਹੀ ਪਾਏ ਗਏ। ਇਸ ਦੇ ਆਧਾਰ ’ਤੇ ਮੁਲਜ਼ਮ ਐਸਐਚਓ ਇੰਦਰਜੀਤ ਸਿੰਘ ਅਤੇ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਜਗਜੀਤ ਸਿੰਘ
Adv.Associate
ਦਿੱਲੀ ਕ੍ਰਾਈਮ ਪ੍ਰੈਸ
Post Visitors:67
Related Stories
September 9, 2024