ਭਾਦਸੋਂ 13 ਜੂਨ ( ਜਗਜੀਤ ਸਿੰਘ ਕੈਂਥ):- ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਪੰਜਾਬ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਲੋਕ ਭਲਾਈ ਦੀਆਂ ਸਕੀਮਾਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ ਜਿਸ ਨਾਲ ਲੋਕਾਂ ਦੀਆਂ ਮੁਸਕਿਲਾਂ ਦਾ ਹੱਲ ਹੋ ਰਿਹਾ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੇਵ ਸਿੰਘ ਦੇਵ ਮਾਨ ਐਮ ਐਲ ਏ ਨਾਭਾ ਨੇ ਹਲਕਾ ਨਾਭਾ ਦੇ ਪਿੰਡ ਬਿਰਧਨੋ ਵਿਖੇ ਲੋਕ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਕੀਤਾ ਉਹਨਾਂ ਦੱਸਿਆ ਕਿ ਹਲਕਾ ਨਾਭਾ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਜੋ ਜਲਦ ਹੀ ਪੂਰੇ ਹੋ ਜਾਣਗੇ ਨਵੀਆਂ ਸੜਕਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਵਾਂ ਭੈਣਾਂ ਲਈ ਜੋ ਸਕੀਮ ਸ਼ੁਰੂ ਕੀਤੀ ਗਈ ਹੈ ਉਸ ਦੇ ਫ਼ਾਰਮ ਬਿਨਾਂ ਕਿਸੇ ਭੇਦ ਭਾਵ ਤੋਂ ਭਰੇ ਜਾ ਰਹੇ ਹਨ ਇਸ ਮੌਕੇ ਉਹਨਾਂ ਦੇ ਨਾਲ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ , ਗੁਰਦੀਪ ਸਿੰਘ ਦੀਪਾ ਰਾਮਗੜ੍ਹ ਸਾਬਕਾ ਚੇਅਰਮੈਨ , ਮਨਪ੍ਰੀਤ ਸਿੰਘ ਧਾਰੋਂਕੀ ਪ੍ਰਧਾਨ ਟਰੱਕ ਯੂਨੀਅਨ ਨਾਭਾ , ਭੁਪਿੰਦਰ ਸਿੰਘ ਕੱਲਰ ਮਾਜਰੀ ਵਾਇਸ ਚੇਅਰਮੈਨ , ਪੱਪੀ ਸਰਪੰਚ , ਗੁਰਜੀਤ ਸਿੰਘ , ਮੇਜ਼ਰ ਸਿੰਘ ਤੁੰਗਾਂ , ਸਿਮਰਨਜੀਤ ਸਿੰਘ ਅੜਕ ਚੌਹਾਨ , ਮਨਜੋਤ ਸਿੰਘ ਲੱਧਾਹੇੜੀ ਯੂਥ ਪ੍ਰਧਾਨ , ਜਸਵੀਰ ਸਿੰਘ ਵਜੀਦਪੁਰ , ਗੁਰਸੇਵਕ ਸਿੰਘ ਢੀਂਡਸਾ , ਪ੍ਰਭ ਸੋਸ਼ਲ ਮੀਡੀਆ ਅਤੇ ਵੱਡੀ ਗਿਣਤੀ ਵਿੱਚ ਅਹੁਦੇਦਾਰਾਂ ਵਰਕਰ ਅਤੇ ਪਿੰਡ ਵਾਸੀ ਮੋਜੂਦ ਸਨ ।


